Wednesday, July 28, 2010

ਸ਼ਹੀਦ ਭਗਤ ਸਿੰਘ ਦੇ ਸਾਥੀਆਂ ਵੱਲੋਂ

ਲਾਲਾ ਲਾਜਪਤ ਰਾਏ ਜੀ ਦੇ ਨਾਉਂ ਖੁੱਲ੍ਹੀ ਚਿੱਠੀ

ਲਾਲਾ ਲਾਜਪਤ ਰਾਏ ਨੂੰ ਦੇਸ਼ ਦਾ ਇਕ ਬਜ਼ੁਰਗ ਨੇਤਾ ਮੰਨਦੇ ਹੋਏ ਵੀ, ਇਨਕਲਾਬੀ ਉਨ੍ਹਾਂ ਦੇ ਕੁਝ ਵਿਚਾਰਾਂ ਨਾਲ ਅਸਹਿਮਤੀ ਰੱਖਦੇ ਸਨ ਲਾਲਾ ਜੀ ਅਤੇ ਭਗਤ ਸਿੰਘ ਦੇ ਸਾਥੀਆਂ ਵਿਚ ਇਕ ਬਹਿਸ ਚੱਲ ਪਈ ਸੀ ਨਵੰਬਰ 1927 ਵਿਚ ਲਾਲਾ ਲਾਜਪਤ ਰਾਏ ਜੀ ਦੇ ਨਾਂ ਇਕ ਖੁੱਲ੍ਹੀ ਚਿੱਠੀ ਛਾਪੀ ਗਈ ਸੀ ਇਸ ਚਿੱਠੀ `ਤੇ ਦਸਤਖਤ ਕਰਨ ਵਾਲਿਆਂ ਨਾਲ ਸ਼ਹੀਦ ਭਗਤ ਸਿੰਘ ਦਾ ਨਜ਼ਦੀਕੀ ਸਬੰਧ ਸੀ। 22 ਸੱਜਣਾਂ ਵੱਲੋਂ ਜਾਰੀ ਕੀਤੀ ਗਈ ਇਸ ਚਿੱਠੀ ਦਾ ਅਨੁਵਾਦ ਹੇਠਾਂ ਪੇਸ਼ ਕੀਤਾ ਜਾਂਦਾ ਹੈ

ਲਾਹੌਰ, 18 ਸਤੰਬਰ, 1927

ਪਿਆਰੇ ਲਾਲਾ ਲਾਜਪਤ ਰਾਏ ਜੀ!

ਜਦੋਂ ਅਸੈਂਬਲੀ ਦੀ ਚੋਣ ਲਈ ਜਲਸੇ ਕੀਤੇ ਜਾਂਦੇ ਸਨ ਤਾਂ ਆਪ ਨੇ ਇਕ ਵਾਰੀ ਦਸ ਹਜ਼ਾਰ ਹਿੰਦੂਆਂ ਦੇ ਜਲਸੇ ਦੇ ਸਾਹਮਣੇ ਆਪਣੇ ਆਪ ਨੂੰ ਸਿਪਾਹੀ ਹੋਣ ਦਾ ਐਲਾਨ ਕੀਤਾ ਸੀ ਇਕ ਦੂਸ਼ਣ ਦੇ ਉਤਰ ਵਿਚ ਕਿ ਆਪ ਇਕ ਮਰ ਚੁੱਕੇ ਲੀਡਰ ਹੋ, ਆਪ ਨੇ ਕਿਹਾ ਸੀ ਕਿ ਬੇਸ਼ੱਕ ਹਿੰਦੂਆਂ ਦੇ ਹੱਥੋਂ ਇਕ ਲੀਡਰ ਜਾਂਦਾ ਰਿਹਾ ਹੈ ਪਰ ਲੀਡਰ ਦੀ ਥਾਂ ਉਨ੍ਹਾਂ ਨੂੰ ਇਕ ਸਿਪਾਹੀ ਮਿਲ ਗਿਆ ਹੈ ਆਪ ਜੀ ਦੇ ਇਸ ਐਲਾਨ ਨੂੰ ਸੁਣ ਕੇ ਅਸੀਂ ਵੀ ਬੜੇ ਪ੍ਰਸੰਨ ਹੋਏ ਸਾਂ ਕਿਉਂਕਿ ਅਸੀਂ ਵੀ ਅਜਿਹੇ ਲੀਡਰਾਂ ਪਾਸੋਂ, ਜੋ ਕਿ ਰਾਜਸੀ ਮਸਲਿਆਂ ਸਬੰਧੀ ਬੜੀਆਂ ਸੌਖੀਆਂ ਸੌਖੀਆਂ ਗੱਲਾਂ ਕਰਿਆ ਕਰਦੇ ਸਨ, ਤੰਗ ਆਏ ਹੋਏ ਸਾਂ ਪਿਛਲੇ ਭਲੇ ਦਿਨਾਂ ਵਿਚ ਜਦੋਂ ਆਪ ਬਾਦਲੀਲ ਲੈਕਚਰਾਂ ਵਿਚ ਇਹੋ ਆਖਦੇ ਨਹੀਂ ਥੱਕਦੇ ਸੋ ਕਿ ਮੈਂ ਤਾਂ ਤਖਤ ਲਵਾਂਗਾ ਜਾਂ ਤਖ਼ਤਾ` ਲਾਹੌਰ ਦੇ 16 ਨੌਜਵਾਨਾਂ ਨੇ ਜੋ ਐਲਾਨ ਨੌਜਵਾਨ ਪੰਜਾਬ ਅੱਗੇ ਅਪੀਲ` ਦੇ ਸਿਰਲੇਖ ਹੇਠਾਂ ਕੀਤਾ ਸੀ, ਉਸ ਦੇ ਜਵਾਬ ਵਿਚ ਆਪ ਨੇ ਉਨ੍ਹਾਂ ਪਰ ਇਹ ਦੋਸ਼ ਲਾਇਆ ਸੀ ਕਿ ਉਨ੍ਹਾਂ ਨੇ ਆਪ ਪਰ ਇਕ ਗ਼ਲਤ ਧੱਬਾ ਲਾ ਕੇ ਆਪ ਨੂੰ ਇਕ ਰਾਜਸੀ ਮੈਦਾਨ ਵਿਚੋਂ ਕੱਢਣ ਦਾ ਯਤਨ ਕੀਤਾ ਹੈ

ਇਹ ਦੂਸ਼ਣ ਵੇਖਣ ਤੋਂ ਵੀ ਕੋਝਾ ਜਾਪਦਾ ਸੀ ਅਸੀਂ ਆਪ ਨੂੰ ਮੁੜ ਮੈਦਾਨ-ਏ-ਜੰਗ ਵਿਚ ਲਿਆਉਣਾ ਚਾਹੁੰਦੇ ਹਾਂ ਅਤੇ ਆਪ ਵਿਚ ਇਹ ਸ਼ਤਰੰਜੀ ਚਾਲਾਂ ਖੇਡਣ ਦੀ ਜੋ ਚਾਅ ਪੈਦਾ ਹੋ ਗਈ ਹੈ, ਇਸ ਨੂੰ ਤਬਾਹ ਕਰਨਾ ਚਾਹੁੰਦੇ ਹਾਂ ਆਪ ਨੇ ਕਿਹਾ ਸੀ ਕਿ ਇਹ ਤਾਂ ਬਲਾਸ਼ਵਿਕ ਹਨ ਅਤੇ ਆਪਣਾ ਆਗੂ ਲੈਨਿਨ ਮੰਨਦੇ ਹਨਬਾਲਸ਼ਵਿਕ ਹੋਣਾ ਕੋਈ ਗੁਨਾਹ ਨਹੀਂ ਹੈ ਅਤੇ ਅੱਜ ਹਿੰਦੁਸਤਾਨ ਨੂੰ ਲੈਨਿਨ ਦੀ ਸਭ ਤੋਂ ਵੱਧ ਲੋੜ ਹੈ ਕੀ ਆਪ ਨੇ ਇਨ੍ਹਾਂ ਨੌਜਵਾਨਾਂ ਨੂੰ ਸੀ ਆਈ ਡੀ ਦੀਆਂ ਮਿਹਰ ਦੀਆਂ ਨਜ਼ਰਾਂ ਵਿਚ ਲਿਆਉਣ ਦੀ ਕਮੀਨੀ ਕੋਸ਼ਿਸ਼ ਨਹੀਂ ਕੀਤੀ? ਆਪ ਦੀ ਇਸ ਬੁਰੀ ਇੱਛਾ ਨੂੰ ਫ਼ਲ ਲੱਗ ਗਿਆ ਅਤੇ ਆਪ ਆਪਣੇ ਆਪ ਨੂੰ ਇਸ ਸਫ਼ਲਤਾ ਦੀ ਵਧਾਈ ਦੇ ਸਕਦੇ ਹੋ ਆਪ ਨੇ ਲੰਗੇ ਮੰਡੀ ਵਿਚ ਪੰਜਾਬ ਦੇ ਇਨ੍ਹਾਂ ਨੌਜਵਾਨਾਂ ਉਪਰ ਕੇਵਲ ਇਸ ਲਈ ਚਿੱਕੜ ਸੁੱਟਿਆ, ਕਿਉਂਕਿ ਉਨ੍ਹਾਂ ਨੇ ਲੋਕਾਂ ਨੂੰ ਅਸਲੀ-ਅਸਲੀ ਹਾਲਾਤ ਦੱਸਣ ਦਾ ਹੌਂਸਲਾ ਕੀਤਾ ਇਸ ਦਿਨ ਆਪ ਦੀ ਚੋਣ ਸਬੰਧੀ ਲੜਾਈ ਦਾ ਆਰੰਭਿਕ ਦਿਨ ਸੀ, ਪੰਡਿਤ ਮਾਲਵੀਆ ਜੀ ਨੂੰ ਸ਼ੁਭ ਆਰੰਭਿਕ ਕਾਰਵਾਈ ਕਰਨ ਲਈ ਸੱਦਿਆ ਗਿਆ ਸੀ ਅਤੇ ਆਪ ਨੇ ਕੁਝ ਥੋੜੇ ਜਿਹੇ ਪ੍ਰਧਾਨਗੀ ਸ਼ਬਦ ਹੀ ਉਚਾਰਨੇ ਸਨ ਆਪਣੇ ਬੁਰੇ ਕਾਰਨਾਮਿਆਂ ਨੂੰ ਦੇਖ ਕੇ ਆਪ ਆਪਣਾ ਆਪ ਭੁੱਲ ਗਏ ਪੰਡਿਤ ਮਾਲਵੀਆ ਨੂੰ ਆਪਣੀ ਸੁਭਾਵਿਕ ਲੰਬੀ ਤਕਰੀਰ ਕਰਨ ਦਾ, ਜਿਸ ਲਈ ਕਿ ਉਹ ਤਿਆਰ ਹੋ ਕੇ ਆਇਆ ਸੀ, ਸਮਾਂ ਨਾ ਮਿਲਿਆ ਆਪ ਨੇ ਦੋ ਘੰਟੇ, ਸਗੋਂ ਇਸ ਤੋਂ ਵੀ ਵੱਧ ਚੋਖੇ ਸਮੇਂ ਵਿਚ 'ਨੌਜਵਾਨ ਪੰਜਾਬ ਅੱਗੇ ਅਪੀਲ` ਦੀ ਕੜਕਵੀਂ ਆਵਾਜ਼ ਵਿਚ ਵਿਰੋਧਤਾ ਕੀਤੀ ਆਪ ਨੇ ਇਨ੍ਹਾਂ ਨੌਜਵਾਨਾਂ ਪਰ ਦਿਲ ਖੋਲ੍ਹ ਕੇ ਦੂਸ਼ਣ ਲਾਏ ਅਤੇ ਇਨ੍ਹਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਆਪਣੀ ਸਾਰੀ ਤਕਰੀਰ ਵਿਚ ਹੀ ਆਪ ਨੇ ਦਲੀਲਬਾਜ਼ੀ ਨੂੰਉੱਕਾ ਹੀ ਲਾਂਭੇ ਛੱਡ ਛੱਡਿਆ ਅਸੀਂ ਆਪ ਪਰ ਹੇਠ ਲਿਖੇ ਦੂਸ਼ਣ ਲਾਉਂਦੇ ਹਾਂ :

1. ਰਾਜਸੀ ਥਿੜਕੇਵਾਂ
2.
ਕੌਮੀ ਵਿੱਦਿਆ ਨਾਲ ਗ਼ਦਾਰੀ
3.
ਸਵਰਾਜ ਪਾਰਟੀ ਨਾਲ ਗ਼ਦਾਰੀ
4.
ਹਿੰਦੂ ਮੁਸਲਿਮ ਖਿੱਚੋਤਾਣ ਦਾ ਵਧਾਉਣਾ
5.
ਮੋਡਰੇਟ ਬਣ ਜਾਣਾ

ਇਨ੍ਹਾਂ ਦੂਸ਼ਣਾਂ ਵਿਚੋਂ ਇਕ ਦੀ ਵੀ ਆਪ ਨੇ ਬਾਦਲੀਲ ਤਰਦੀਦ ਅੱਜ ਤੱਕ ਨਹੀਂ ਕੀਤੀ ਜਦੋਂ ਚੋਣ ਦਾ ਜੋਸ਼ ਮੱਠਾ ਪੈ ਗਿਆ ਅਤੇ ਅਸੈਂਬਲੀ ਦਾ ਸਮਾਗਮ ਖ਼ਤਮ ਹੋ ਗਿਆ ਤਾਂ ਅਸੀਂ ਬੜੀ ਚਿੰਤਾ ਨਾਲ ਫਿਰ ਇਹ ਸੁਣਿਆ ਕਿ ਆਪ ਦੇ ਜਿਸਮ ਨੂੰ ਫਿਰ ਕੋਈ ਨਾ ਕੋਈ ਬੀਮਾਰੀ ਹੋ ਗਈ ਹੈ

ਅਫ਼ਸੋਸ ! ਭੈੜੀ ਸਿਹਤ ਸਾਡੇ ਲੀਡਰਾਂ ਦਾ ਇਕ ਆਮ ਅੰਗ ਹੈ ਉਹ ਭੈੜੀ ਸਿਹਤ ਹੋਣ ਦੀ ਉਸ ਸਮੇਂ ਸ਼ਿਕਾਇਤ ਕਰਨ ਲੱਗ ਜਾਂਦੇ ਹਨ, ਜਦੋਂ ਕਿ ਉਨ੍ਹਾਂ ਨੂੰ ਇਹ ਪਤਾ ਲੱਗਦਾ ਹੈ ਕਿ ਕੋਈ ਨਾ ਕੋਈ ਹੁਣ ਅਸਾਥੋਂ ਪਿੰਡਾਂ ਦੇ ਉਸਾਰੂ ਅਤੇ ਜਥੇਬੰਦੀ ਦੇ ਇਕਰਾਰਾਂ ਨੂੰ ਪੂਰਾ ਕਰਨ ਸਬੰਧੀ ਪੁੱਛਣਾ ਕਰੇਗਾ ਇਹ ਇਕਰਾਰ ਅਜਿਹੇ ਹਨ, ਜੋ ਕਿ ਹਜ਼ਾਰਾਂ ਵਾਰੀ ਕੀਤੇ ਗਏ, ਪ੍ਰੰਤੂ ਪੂਰੇ ਕਦੇ ਨਹੀਂ ਕੀਤੇ

ਹਿੱਕਮਤ ਵਿੱਦਿਆ ਦਾ ਕਾਨੂੰਨ ਇਹ ਕਹਿੰਦਾ ਹੈ ਕਿ ਭੈੜੀ ਸਿਹਤ ਦੀ ਬੀਮਾਰੀ ਕੇਵਲ ਯੂਰਪ ਦੇ ਸਿਹਤਗਾਹਾਂ ਪਰ ਹੀ ਠੀਕ ਹੁੰਦੀ ਹੈ, ਕੀ ਇਹ ਗੱਲ ਸੱਚੀ ਨਹੀਂ?ਬੀਮਾਰੀ ਦੇ ਰੋਕਣ ਲਈ ਜੋ ਰਾਏ ਡਾਕਟਰ ਦੇਣ ਉਸ ਨੂੰ ਮੰਨਣੋਂ ਕੌਣ ਇਨਕਾਰੀ ਹੋ ਸਕਦਾ ਹੈ ਹਿੰਦੁਸਤਾਨ ਇਕ ਬੱਦਖ਼ਤ ਦੇਸ਼ ਹੈ ਅਤੇ ਜੰਗਲਾਂ ਅਤੇ ਦਲਦਲਾਂਨਾਲ ਭਰਪੂਰ ਹੈ ਇਥੇ ਕੋਈ ਪਹਾੜੀ ਸਥਾਨ ਨਹੀਂ ਹਨ ਅਤੇ ਨਾ ਕੋਈ ਸਿਹਤਗਾਹ ਹੈ ਇਨ੍ਹਾਂ ਲੀਡਰਾਂ ਦਾ ਕਸ਼ਮੀਰ ਕੇਵਲ ਇਟਲੀ ਦੇ ਉਤਰ ਵਿਚ ਹੀ ਹੈਮਰੀ, ਮਸੂਰੀ ਅਤੇ ਨੈਨੀਤਾਲ ਵੀ ਯੂਰਪ ਵਿਚ ਹੀ ਮਿਲਦੇ ਹਨ, ਆਪ ਜਾਣਦੇ ਹੋ ਕਿ ਆਪਣੇ ਦੇਸ਼ ਦੀ ਸੇਵਾ ਲਈ ਜ਼ਰੂਰੀ ਜਿਊਣਾ ਚਾਹੀਦਾ ਹੈ ਜਿੰਦਗੀ ਕੀਮਤੀ ਹੈ ਇਹ ਵੀ ਕਿਹਾ ਗਿਆ ਹੈ ਕਿ ਸਿਪਾਹੀ ਲਈ ਕੋਈ ਆਰਾਮ ਨਹੀਂ ਹੈ ਉਹ ਮਰਨ ਖ਼ਾਤਰ ਹੀ ਜਿਊਂਦਾ ਹੈ ਤਾਂ ਕਿ ਉਹ ਹਮੇਸ਼ਾ ਦੁੱਖ ਝੱਲ ਰਹੀ ਕੌਮ ਦੀ ਸੇਵਾ ਵਿਚ ਰਹਿੰਦਾ ਹੋਇਆ ਹੀ ਮਰੇ ਅਤੇ ਦੁਖੀ ਕੌਮ ਦੇ ਵਾਸਤੇ ਮਰਨ ਖ਼ਾਤਰ ਕਮਰਕੱਸੇ ਹੋਏ ਹੀ ਜੰਗ ਵਿਚ ਮਰਨਾ ਉਸ ਦੀ ਭਾਰੀ ਇੱਛਾ ਹੁੰਦੀ ਹੈ

ਪ੍ਰੰਤੂ ਯੂਰਪ ਨੂੰ ਤੁਰਨ ਤੋਂ ਪਹਿਲਾਂ ਜਦੋਂ ਕਿ ਆਪ ਅਜੇ ਹਿੰਦੁਸਤਾਨ ਦੀ ਹਵਾ ਹੀ ਖਾ ਰਹੇ ਸੀ ਅਤੇ ਹਿੰਦੁਸਤਾਨ ਦੀ ਧਰਤੀ ਪਰ ਚੱਲ ਫਿਰ ਰਹੇ ਸੀ, ਤਾਂ ਆਪ ਦੇ ਅਤੇ ਆਪ ਦੇ ਸਾਥੀਆਂ ਦੇ ਬੀਜੇ ਹੋਏ ਕੰਡੇ ਉਗ ਪਏ ਆਪ ਨੇ ਹਿੰਦੂਓ, ਮਾਰੋ` ਦਾ ਪ੍ਰਚਾਰ ਕੀਤਾ ਸੀ ਅਤੇ ਹਿੰਦੂ ਹੀ ਮਾਰੇ ਗਏ

ਆਪ ਜੈਸੇ ਹੀ ਹੋਰ ਸੱਜਣਾਂ ਨੇ ਮੁਸਲਮਾਨੋਂ, ਮਾਰੋ!` ਦਾ ਪ੍ਰਚਾਰ ਕੀਤਾ, ਜਦੋਂ ਮੁਸਲਮਾਨਾਂ ਦੇ ਮਾਰੇ ਜਾਣ ਦਾ ਸਮਾਂ ਆਇਆ ਤੇ ਉਨ੍ਹਾਂ ਦੇ ਲੀਡਰਾਂ ਨੇ ਵੀ ਇਹ ਬੁਜਦਿਲੀ ਦਿਖਾਈ ਕਿ ਉਹ ਸਿਪਾਹੀਆਂ ਵਾਲਾ ਕੰਮ ਨਾ ਕਰ ਸਕੇ ਅਤੇ ਇਸ ਤਰ੍ਹਾਂ ਉਨ੍ਹਾਂ ਨੂੰ ਵੀ ਕਾਫ਼ੀ ਮਾਰ ਪਈ ਪ੍ਰੰਤੂ ਅਸਾਡਾ ਸਿਪਾਹੀ ਉਸ ਵੇਲੇ ਬੁਜ਼ਦਿਲੀਦਿਖਾਉਣ ਵਿਚ ਬਹਾਦਰ ਨਿਕਲਿਆ ਜਦੋਂ ਹਿੰਦੂ ਮਾਰੇ ਜਾਣ ਦਾ ਆਪਣਾ ਹਿੱਸਾ, ਸਗੋਂ ਹਿੱਸੇ ਤੋਂ ਵੱਧ ਲੈਣ ਲੱਗੇ ਤਾਂ ਆਪ ਨੇ ਫਸਟ ਕਲਾਸ ਦੇ ਗਦੈਲਿਆਂ ਪਰ ਬੈਠ ਕੇ ਯੂਰਪ ਨੂੰ ਤੁਰ ਜਾਣਾ ਹੀ ਚੰਗਾ ਸਮਝਿਆ ਆਪ ਨੇ ਲਾਹੌਰ ਦੇ ਹਿੰਦੂਆਂ ਦੀ ਇਸ ਮੁਸੀਬਤ ਸਮੇਂ ਸਹਾਇਤਾ ਕਰਨੋਂ ਅਸਮਰੱਥਤਾ ਪ੍ਰਗਟ ਕੀਤੀ ਚੋਣ ਦੇ ਦਿਨਾਂ ਵਿਚ ਆਮ ਤੌਰ `ਤੇ ਹਿੰਦੂਆਂ ਦੀ ਮੁਸਲਮਾਨਾਂ ਹੱਥੋਂ ਰੱਖਿਆ ਕਰਨ ਦੀਆਂ ਡੀਂਗਾਂ ਮਾਰਿਆ ਕਰਦੇ ਸਨ

ਪ੍ਰੰਤੂ ਅਫ਼ਸੋਸ ਹੈ ਕਿ ਇਹ ਸਭ ਕੁਝ ਆਪ ਦਾ ਚੋਣ ਦੀ ਸਫ਼ਲਤਾ ਤੱਕ ਹੀ ਮਹਿਦੂਦ ਸੀ ਇਸ ਦੇ ਸਬੂਤ ਵਿਚ ਅਸੀਂ ਕੇਵਲ ਇੰਨਾ ਕਹਿਣਾ ਹੀ ਕਾਫ਼ੀ ਸਮਝਦੇ ਹਾਂ ਕਿ ਆਪ ਨੇ ਯੂਰਪ ਤੋਂ ਵਾਪਸ ਆ ਕੇ ਵੀ ਲਾਹੌਰ ਦੇ ਗਰੀਬ ਅਤੇ ਦੁਖੀ ਹਿੰਦੂਆਂ ਦੀ ਮਦਦ ਲਈ ਲਾਹੌਰ ਪੁੱਜਣ ਦੀ ਵੀ ਖੇਚਲ ਨਹੀਂ ਕੀਤੀ ਅਤੇ ਸਾਨੂੰ ਪਤਾ ਨਹੀਂ ਕਿ ਆਪ ਨੇ ਸਰਹੱਦ ਤੋਂ ਪਾਗ਼ਲ ਪਠਾਣਾਂ ਦੇ ਕੱਢੇ ਹੋਏ ਹਿੰਦੂਆਂ ਦੀ ਰੱਖਿਆ ਲਈ ਕੀ ਤਰੀਕੇ ਵਰਤੇ ਹਨ ਇਸ ਦੇ ਉਲਟ ਆਪ ਸਿੱਧੇ ਹੀ ਸ਼ਿਮਲੇ ਨੂੰ ਅਸੈਂਬਲੀ ਵਿਚ ਹਿੱਸਾ ਲੈਣ ਲੲਂੀ ਅਤੇ ਆਪਣੇ ਸਾਥੀਆਂ ਪਰ ਤਕਰੀਰਾਂ ਦਾ ਅਸਰ ਪਾਉਣ ਲਈ ਚਲੇ ਗਏ ਬਿਪਤਾ ਸਮੇਂ ਅੱਡਾ ਰਹਿਣਾ ਆਪਦੀ ਬਹਾਦਰੀ ਦਾ ਵੱਡਾ ਹਿੱਸਾ ਹੈ

ਕਈ ਨੌਜਵਾਨ ਇਸਤਰੀਆਂ ਦੇ ਸਿਰਾਂ ਦੇ ਸਾਈਂ ਮਰ ਜਾਣ ਨਾਲ ਉਨ੍ਹਾਂ ਦੀ ਸਾਰੀ ਉਮਰ ਦੁੱਖ ਭਰੀ ਅਤੇ ਇਕੱਲੀ ਹੋ ਗਈ, ਕਈ ਕਵਾਰੀਆਂ ਦੇ ਸਤਿ ਭੰਗ ਕੀਤੇ ਜਾਣ ਕਰਕੇ ਉਹ ਆਪਣੇ ਅੰਦਰ ਹੰਝੂਆਂ ਨਾਲ ਰੋ ਰਹੀਆਂ ਹਨ ਕਈ ਮਾਸੂਮਾਂ ਦਾ ਕਤਲ ਕੀਤਾ ਗਿਆ, ਤੀਹ ਲੱਖ ਜਾਨਾਂ ਭਿਆਨਕ ਨਰਕ ਵਿਚ ਦੀ ਲੰਘ ਰਹੀਆਂ ਹਨ ਲਾਟ ਪੰਜਾਬ ਵੀ ਆਪਣੀ ਪਹਾੜੀ ਅਰਾਮਗਾਹ ਛੱਡ ਕੇ ਇਨ੍ਹਾਂ ਲੋਕਾਂ ਦੇ ਬੀਜੇ ਹੋਏ ਕੰਡਿਆਂ ਨੂੰ ਵਢਾਉਣ ਲਈ ਲਾਹੌਰ ਪੁੱਜਦਾ ਹੈ, ਪ੍ਰੰਤੂ ਸਾਡਾਸਿਪਾਹੀ (ਲਾਲਾ ਲਾਜਪਤ ਰਾਏ) ਇੰਨਾ ਬੀਮਾਰ ਹੈ ਕਿ ਆਪਣੀ ਡਿਊਟੀ ਪਰ ਨਹੀਂ ਪੁੱਜ ਸਕਦਾ ਅਤੇ ਕਹਿ ਛੱਡਦਾ ਹੈ : ਲਾਹੌਰ ਜਾਣ ਲਈ ਗਰਮੀ ਬਹੁਤ ਹੈ ਅਤੇ ਰੇਲ ਦੀਆਂ ਸੀਟਾਂ ਪਹਿਲਾਂ ਹੀ ਰੋਕੀਆਂ ਜਾ ਚੁੱਕੀਆਂ ਹਨ, ਰੋਣ ਦਿਓ ਇਨ੍ਹਾਂ ਵਿਧਵਾ ਹੋ ਚੁੱਕੀਆਂ ਇਸਤਰੀਆਂ ਨੂੰ ਅਤੇ ਯਤੀਮ ਹੋ ਚੁੱਕੇ ਬੱਚਿਆਂ ਨੂੰ, ਸਾਨੂੰਇਨ੍ਹਾਂ ਨਾਲ ਕੀ ਹੈ ਤੰਗੀ ਅਜੀਬ-ਅਜੀਬ ਆਦਮੀਆਂ ਨੂੰ ਇਕੱਠੇ ਕਰ ਦਿੰਦੀ ਹੈ ਖ਼ਲਕਤ ਸਾਹਮਣੇ, ਜਿਨ੍ਹਾਂ ਪਰ ਆਪ ਇਹ ਦੂਸ਼ਣ ਲਾਉਂਦੇ ਸੀ ਕਿ ਇਹ ਲੋਕੀਂਆਮ ਜਨਤਾ ਦੇ ਇਤਬਾਰਯੋਗ ਨਹੀਂ ਹਨ, ਕੀ ਹੁਣ ਉਨ੍ਹਾਂ ਦੇ ਦਰ ਤੋਂ ਮੰਗਣਾ ਬਹੁਤ ਨਿੱਘ ਦਿੰਦਾ ਹੈ? ਹੁਸ਼ਿਆਰ ਰਹੋ ਕਿ ਆਦਮੀ ਆਪਣੇ ਸਾਥੀਆਂ ਤੋਂ ਹੀਜਾਣਿਆ ਜਾਂਦਾ ਹੈ ਕੀ ਇਹ ਕੋਈ ਹੈਰਾਨੀ ਦੀ ਗੱਲ ਹੈ ਕਿ ਆਪ ਇਕ ਮੌਡਰੇਟ ਗਿਣੇ ਜਾਣ ਲੱਗ ਪਏ ਹੋ ਜਦੋਂ ਕਿ ਆਪ ਜੀ ਹਜ਼ੂਰੀਆਂ ਅਤੇ ਝੋਲੀਚੁੱਕਾਂ ਨਾਲ ਬਾਂਹਵਿਚ ਬਾਂਹ ਪਾ ਕੇ ਤੁਰਦੇ ਹੋ

1. ਕੇਦਾਰ ਨਾਥ ਸਹਿਗਲ (ਮੈਂਬਰ ਸਰਬ ਹਿੰਦ ਕਾਂਗਰਸ ਕਮੇਟੀ, ਪ੍ਰਧਾਨ ਪੰਜਾਬ ਪੁਲੀਟੀਕਲ ਸਫ਼ਰਰਜ਼ ਕਾਨਫਰੰਸ)
2.
ਮੇਲਾ ਰਾਮ ਵਫ਼ਾ (ਐਡੀਟਰ), ਬੰਦੇ ਮਾਤਰਮ ਅਤੇ ਨੈਸ਼ਨਲ ਕਾਲਜ ਦਾ ਪੁਰਾਣਾ ਪ੍ਰੋਫੈਸਰ
3.
ਪ੍ਰੇਮ ਪ੍ਰਕਾਸ਼ ਦੇਵੀਸ਼ਵਰ, ਜਨਰਲ ਸਕੱਤਰ ਪੰਜਾਬ ਸਨਾਤਨ ਧਰਮ ਪੁਲੀਟੀਕਲ ਕਾਨਫਰੰਸ
4.
ਅਬਦਲ ਮਜੀਦ ਸਕੱਤਰ, ਪੰਜਾਬ ਪ੍ਰੈਸ ਵਰਕਰਜ਼ ਯੂਨੀਅਨ
5.
ਭਗਵਾਨ ਚਰਨ ਕੌਮੀ ਬੀ.ਏ., ਸਕੱਤਰ, ਕੌਮੀ ਗਰੈਜੂਏਟਸ ਯੂਨੀਅਨ
6.
ਨਰਿੰਦਰਾ ਨਾਥ, ਕੌਮੀ ਬੀ.ਏ. ਲੇਟ ਜੁਆਇੰਟ ਐਡੀਟਰ, ਭੀਸ਼ਮ
7.
ਧਰਮ ਚੰਦ ਕੌਮੀ, ਬੀ.ਏ.
8.
ਗਨਪਤ ਰਾਏ ਕੌਮੀ, ਬੀ.ਏ.
9.
ਬਾਬੂ ਸਿੰਘ ਕੌਮੀ, ਬੀ.ਏ.
10.
ਜੀ.ਆਰ. ਦਰਵੇਸ਼ੀ, ਐਡੀਟਰ ਮਿਹਨਤਕਸ਼
11.
ਕਰਮ ਚੰਦ ਐਡੀਟਰ, ਲਾਹੌਰ
12.
ਮੁਹੰਮਦ ਯੂਸਫ਼ ਕੌਮੀ, ਬੀ.ਏ. ਜੁਆਇੰਟ ਐਡੀਟਰ, ਅਕਾਲੀ
13.
ਸੀਤਾ ਰਾਮ ਮਾਸਟਰ, ਪੁਲੀਟੀਕਲ ਵਰਕਰ ਪੰਜਾਬ
14.
ਹਰਦਿਆਲ ਹਿੰਦੀ, ਸਾਹਿਤਆ ਭਵਨ
15.
ਧਰਮਿੰਦਰਾ ਕੌਮੀ, ਬੀ.ਏ.
16.
ਸਰਿੰਦਰਾ ਨਾਥ
17.
ਐਨ. ਕਾਲਮ ਉੱਲਾ
18.
ਪਿੰਡੀਦਾਸ ਸੋਢੀ, ਲੇਟ ਮੈਨੇਜਰ ਭੀਸ਼ਮ ਲਾਹੌਰ
19
ਧਰਮਿੰਦਰਾ ਠਾਕਰ, ਲੇਟ ਉਪਦੇਸ਼ਕ ਹਿੰਦੂ ਸਭਾ
20.
ਡਾਕਟਰ ਇੰਦਰ ਲਾਲ ਕਪੂਰ
21.
ਲੱਧਾ ਰਾਮ ਲੇਟ, ਐਡੀਟਰ ਸਵਰਾਜੀਆ ਅਲਾਹਾਬਾਦ
22.
ਵੇਦ ਰਾਜ ਭੱਲਾ, ਕੌਮੀ ਬੀ.ਏ.

No comments: